ਡੀ. ਸੀ. ਨੇ ਜਾਰੀ ਕੀਤਾ ਹੁਕਮ, ਫਿਰ ਤੋਂ ਬਦਲਿਆ ਸਕੂਲਾਂ ਦਾ ਸਮਾਂ

ਜਲੰਧਰ: ਮੌਸਮ ਵਿਚ ਆਈ ਤਬਦੀਲੀ ਅਤੇ ਧੁੰਦ ਦੇ ਹਟਣ ਕਾਰਨ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਲੱਗਣ ਦਾ ਸਮਾਂ

ਸਵੇਰੇ 10 ਵਜੇ ਤੋਂ ਬਦਲ ਕੇ 9 ਵਜੇ ਕਰਨ ਦਾ ਹੁਕਮ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਜਾਰੀ ਹੁਕਮਾਂ ਵਿਚ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।

ਸ਼ਰਮਾ ਨੇ ਕਿਹਾ ਕਿ ਹੁਣ ਭਾਵੇਂ ਜ਼ਿਲੇ ਵਿਚ ਧੁੰਦ ਦਾ ਕੋਈ ਬਹੁਤ ਜ਼ਿਆਦਾ ਪ੍ਰਭਾਵ ਨਹੀਂ ਹੈ ਅਤੇ ਮੌਸਮ ਬਿਲਕੁਲ ਸਾਫ ਹੈ ਪਰ ਠੰਡ ਸ਼ੁਰੂ ਹੋਣ ਕਾਰਨ ਮੌਸਮ ਵਿਚ ਤਬਦੀਲੀ ਆਈ ਹੈ, ਜਿਸ ਲਈ ਸਕੂਲ ਹੁਣ ਸਵੇਰੇ 10 ਵਜੇ ਦੀ ਥਾਂ 9 ਵਜੇ ਲੱਗਿਆ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸਕੂਲ ਬੰਦ ਹੋਣ ਦੇ ਸਮੇਂ ਸਬੰਧੀ ਫੈਸਲਾ ਸਕੂਲ ਦੇ ਪ੍ਰਬੰਧਕ ਆਪਣੇ ਪੱਧਰ ‘ਤੇ ਨਿਰਧਾਰਤ ਸ਼ੈਡਿਊਲ ਦੇ ਹਿਸਾਬ ਨਾਲ ਲੈਣਗੇ।

LEAVE A REPLY