ਇੰਦਰਪ੍ਰੀਤ ਸਿੰਘ ਚੱਢਾ ਖੁਦਕੁਸ਼ੀ ਮਾਮਲੇ ‘ਚ ਨਵਾਂ ਮੋੜ, ਪੁਲਸ ਨੂੰ ਮਿਲਿਆ ਇਕ ਨੋਟ ….

ਇੰਦਰਪ੍ਰੀਤ ਸਿੰਘ ਚੱਢਾ ਖੁਦਕੁਸ਼ੀ ਮਾਮਲੇ ‘ਚ ਨਵਾਂ ਮੋੜ, ਪੁਲਸ ਨੂੰ ਮਿਲਿਆ ਇਕ ਨੋਟ ….

Inderpreet Chda Di Khudkhusi Mamle Vhye aaya Nava Mood.............

ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਕੀਤੀ ਗਈ ਖੁਦਕੁਸ਼ੀ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ।

ਸੂਤਰਾਂ ਮੁਤਾਬਕ ਪੁਲਸ ਨੂੰ ਇੰਦਰਪ੍ਰੀਤ ਸਿੰਘ ਚੱਢਾ ਦੇ ਬੈਗ ‘ਚੋਂ ਇਕ ਨੋਟ ਬਰਾਮਦ ਹੋਇਆ ਹੈ। ਸੂਤਰਾਂ ਮੁਤਾਬਕ ਇਸ ਨੋਟ ਵਿਚ ਇੰਦਰਪ੍ਰੀਤ ਵਲੋਂ 3-4 ਲੋਕਾਂ ਦੇ ਨਾਂ ਤੋਂ ਇਲਾਵਾ ਕੁਝ ਪੁਲਸ ਅਧਿਕਾਰੀਆਂ ਦੇ ਨਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਨੋਟ ਵਿਚ ਕੀ ਲਿਖਿਆ ਗਿਆ ਹੈ, ਫਿਲਹਾਲ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

Miliya Inderpreet Chada Da Khudkhusi Note ……… Ho Sakda Hai Sansakar


ਦੱਸਣਯੋਗ ਹੈ ਕਿ ਬੁੱਧਵਾਰ ਨੂੰ ਇੰਦਰਪ੍ਰੀਤ ਸਿੰਘ ਚੱਢਾ ਨੇ ਆਪਣੀ ਲਾਈਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ । ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਅੰਮ੍ਰਿਤਸਰ ਦੇ ਆਈ. ਵੀ. ਵਾਈ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇੰਦਰਪ੍ਰੀਤ ਦੀ ਮੌਤ ਹੋ ਗਈ।

LEAVE A REPLY