Canada To Aayi Bahut Maadi Khbar.........

ਤਾਜਾ ਵੱਡੀ ਖਬਰ – ਹੁਣੇ ਹੁਣੇ ਕਨੇਡਾ ਤੋਂ ਆਈ ਅੱਤ ਮਾੜੀ ਖਬਰ

ਤਾਜਾ ਵੱਡੀ ਖਬਰ –

ਤਾਜਾ ਵੱਡੀ ਖਬਰ – ਹੁਣੇ ਹੁਣੇ ਕਨੇਡਾ ਤੋਂ ਆਈ ਅੱਤ ਮਾੜੀ ਖਬਰ

ਲੋਕਲ ਮੀਡੀਆ ਮੁਤਾਬਕ ਇਸ ਘਟਨਾ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ।ਟੋਰਾਂਟੋ ਪੁਲਸ ਨੇ ਟਵਿਟਰ ‘ਤੇ ਲਿਖਿਆ ਕਿ ਜ਼ਖਮੀਆਂ ਨੂੰ ਲੱਗੀਆਂ ਸੱਟਾਂ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ, 8 ਤੋਂ 10 ਰਾਹਗੀਰਾਂ ਦੇ ਕੁਚਲੇ ਜਾਣ ਦਾ ਖਦਸ਼ਾ ਹੈ।ਇਸ ਤੋਂ ਬਾਅਦ ਕੀਤੇ ਹੋਰ ਟਵੀਟਾਂ ‘ਚ ਕਿਹਾ ਗਿਆ ਕਿ ਜ਼ਖਮੀਆਂ ਦੇ ਬਾਰੇ ਅਜੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

ਪੁਲਸ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਥਾਨਕ ਸਮੇਂ ਮੁਤਾਬਕ ਦੁਪਹਿਰੇ 1:27 ਮਿੰਟ ‘ਤੇ ਘਟਨਾ ਵਾਲੀ ਥਾਂ ‘ਤੇ ਬੁਲਾਇਆ ਗਿਆ ਸੀ। ਹਾਲਾਂ ਕਿ ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਨਹੀਂ ਦਿੱਤੀ ਕਿ ਘਟਨਾ ਨੂੰ ਜਾਣਬੁੱਝ ਕੇ ਅੰਜਾਮ ਦਿੱਤਾ ਗਿਆ ਹੈ ਜਾਂ ਨਹੀਂ।ਸਥਾਨਕ ਮੀਡੀਆ ਨੇ ਦੱਸਿਆ ਕਿ ਵੈਨ ਚਾਲਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨੂੰ ਬਾਅਦ ‘ਚ ਪੁਲਸ ਨੇ ਹਿਰਾਸਤ ‘ਚ ਲੈ ਲਿਆ।

ਇਸ ਸੜਕ ਹਾਦਸੇ ‘ਤੇ ਰੱਖਿਆ ਮੰਤਰੀ ਹਰਜੀਤ ਸੱਜਣ ਸਿੰਘ ਨੇ ਟਵੀਟ ਕਰ ਪੀੜਤਾਂ ਪ੍ਰਤੀ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਆਪਣੇ ਟਵੀਟਰ ਅਕਾਊਂਟ ‘ਤੇ ਲਿਖਿਆ, ‘ਮੈਂ ਹਾਦਸੇ ਦਾ ਸ਼ਿਕਾਰ ਹੋਏ ਪੀੜਤਾਂ ਦੇ ਪਰਿਵਾਰ ਤੇ ਉਨ੍ਹਾਂ ਦੇ ਦੋਸਤਾਂ ਪ੍ਰਤੀ ਹਮਦਰਦੀ ਜਾਹਿਰ ਕਰਦਾ ਹਾਂ। ਮੈਂ ਟੋਰਾਂਟੋ ਪੁਲਸ ਤੇ ਮੌਕੇ ‘ਤੇ ਪਹੁੰਚੇ ਬਚਾਅ ਦਲ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਉਥੇ ਪਹੁੰਚ ਕੇ ਲੋਕਾਂ ਦੀ ਸਹਾਇਤਾ ਕੀਤੀ।’

LEAVE A REPLY

Please enter your comment!
Please enter your name here